Monday, July 21, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ...

ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

 

 

ਲੁਧਿਆਣਾ, 7 ਜੂਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੌਣੀ ਵੀ ਪਾਰਟੀ ਵਿੱਚ ਵਾਪਸ ਰੋਣੀ ਹੋ ਗਏ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸੰਨੀ ਮਾਸਟਰ ਅਤੇ ਰੌਣੀ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਾਇਆ ਅਤੇ ਉਨ੍ਹਾਂ ਦੀ ਘਰ ਵਾਪਸੀ ਕਰਾਈ।

ਪਾਰਟੀ ਵਿੱਚ ਵਾਪਸੀ ਤੋਂ ਬਾਅਦ, ਸੰਨੀ ਮਾਸਟਰ ਨੇ ਕਿਹਾ, “ਮੈਂ ਕਾਂਗਰਸ ਵਿੱਚ ਖ਼ੁਸ਼ ਨਹੀਂ ਸੀ। ਉੱਥੇ ਸਿਰਫ਼ ਅੰਦਰੂਨੀ ਲੜਾਈ ਅਤੇ ਧੜੇਬੰਦੀ ਹੈ। ਆਮ ਲੋਕਾਂ ਦਾ ਕੋਈ ਸਤਿਕਾਰ ਨਹੀਂ ਹੈ। ਉੱਥੇ ਜਾਣ ਤੋਂ ਬਾਅਦ, ਮੈਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ, ਫਿਰ ਮੈਂ ਅੱਜ ਵਾਪਸ ਆਉਣ ਦਾ ਫ਼ੈਸਲਾ ਕੀਤਾ। ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਕੀਤਾ।”

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿੱਚ ਆਮ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਅਸਲੀ ਪਾਰਟੀ ਹੈ। ਇਹ ਪਾਰਟੀ ਆਮ ਘਰਾਂ ਦੇ ਲੋਕਾਂ ਨੂੰ ਵਿਧਾਇਕ ਅਤੇ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਰਵਾਇਤੀ ਪਾਰਟੀਆਂ ਵਿੱਚ ਇਹ ਕਦੇ ਵੀ ਸੰਭਵ ਨਹੀਂ ਹੁੰਦਾ।

ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਪੰਜਾਬ ਦੇ ਆਮ ਲੋਕਾਂ ਅਤੇ ਗ਼ਰੀਬਾਂ ਲਈ ਇਤਿਹਾਸਕ ਕੰਮ ਕੀਤੇ ਹਨ। ਮਾਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਅਤੇ ਡਾਕਟਰੀ ਇਲਾਜ ਦਾ ਲਾਭ ਜ਼ਿਆਦਾਤਰ ਗ਼ਰੀਬ ਲੋਕਾਂ ਨੂੰ ਮਿਲ ਰਿਹਾ ਹੈ। ਜਦੋਂ ਕਿ ਕਾਂਗਰਸੀ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਹਰ ਰੋਜ਼ ਕੁਰਸੀ ਲਈ ਆਪਸ ਵਿੱਚ ਲੜਦੇ ਹਨ। ਸਿਰਫ਼ ਆਮ ਆਦਮੀ ਪਾਰਟੀ ਹੀ ਗ਼ਰੀਬਾਂ ਦਾ ਭਲਾ ਕਰ ਸਕਦੀ ਹੈ।