ਲੁਧਿਆਣਾ (ਰਾਮ) : ਇੱਕ ਟਰੈਵਲ ਏਜੰਟ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਅਤੇ ਫਰਾਰ ਹੋ ਗਿਆ। ਇਸ ਮਾਮਲੇ ’ਚ ਜਮਾਲਪੁਰ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਟ੍ਰੈਵਲ ਏਜੰਟ ਮਨੀ ਉਰਫ ਥਾਮਸ ਨਿਵਾਸੀ ਮੱਖੂ, ਫਿਰੋਜ਼ਪੁਰ ਵਜੋਂ ਹੋਈ ਹੈ।
ਸ਼ਿਕਾਇਤਕਰਤਾ ਸਤੀਸ਼ ਕੁਮਾਰ ਨਿਵਾਸੀ ਨਿਊ ਸੁੰਦਰ ਨਗਰ 33 ਫੁੱਟਾ ਰੋਡ ਮੁੰਡੀਆਂ ਕਲਾਂ ਨੇ ਦੋਸ਼ ਲਗਾਇਆ ਕਿ ਉਕਤ ਟ੍ਰੈਵਲ ਏਜੰਟ ਮਨੀ ਉਰਫ ਥਾਮਸ ਨੇ 12 ਨਵੰਬਰ, 2024 ਨੂੰ ਉਸ ਦੇ ਭਤੀਜੇ ਅੰਕੁਸ਼ ਕੁਮਾਰ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 1,56,500 ਰੁਪਏ ਲਏ ਸਨ ਪਰ ਇਹ ਰਕਮ ਲੈਣ ਤੋਂ ਬਾਅਦ ਵੀ ਉਸ ਨੇ ਅੰਕੁਸ਼ ਕੁਮਾਰ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਕਾਰਨ ਸਤੀਸ਼ ਕੁਮਾਰ ਨੇ ਟ੍ਰੈਵਲ ਏਜੰਟ ਵਿਰੁੱਧ ਧੋਖਾਦੇਹੀ ਦਾ ਮਾਮਲਾ ਦਰਜ ਕਰਵਾਇਆ ਹੈ। ਜਮਾਲਪੁਰ ਥਾਣੇ ਦੀ ਐੱਸ. ਐੱਚ. ਓ. ਬਲਵਿੰਦਰ ਕੌਰ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫ਼ਰਾਰ ਹੋਏ ਟ੍ਰੈਵਲ ਏਜੰਟ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ