ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ।ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਹੁਣ ਤੱਕ ਦੀ ਪੁਲਿਸ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਇਹ ਹੈਰੋਇਨ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਈ ਸੀ। ਇਸ ਦੇ ਨਾਲ ਹੀ ਇਹ ਲੋਕ ਹੈਰੋਇਨ ਲੈ ਕੇ ਅੱਗੇ ਵੱਧ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ, ਜੋ ਇੱਥੇ ਬੈਠ ਕੇ ਆਸਾਨੀ ਨਾਲ ਇਸ ਕੰਮ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਅਜਿਹੇ ਇੱਕ ਗਿਰੋਹ ਨੂੰ ਫੜ ਚੁੱਕੀ ਹੈ।