ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਦਿਲਸ਼ਾਦ ਗਾਰਡਨ ਖੇਤਰ ‘ਚ ਇਕ ਈ-ਰਿਕਸ਼ਾ ਚਾਰਜਿੰਗ ਸਟੇਸ਼ਨ ‘ਤੇ ਅੱਗ ਲੱਗ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਐਤਵਾਰ ਰਾਤ 11:32 ਵਜੇ ਕੋਡੀ ਕਾਲੋਨੀ ਤੋਂ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਚਾਰ ਫਾਇਰ ਇੰਜਣਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਸ਼ੱਕ ਹੈ ਕਿ ਈ-ਰਿਕਸ਼ਾ ਨੂੰ ਚਾਰਜ ਕਰਦੇ ਸਮੇਂ ਅੱਗ ਲੱਗੀ।
ਉਨ੍ਹਾਂ ਕਿਹਾ, “ਮੌਕੇ ‘ਤੇ ਦੋ ਲੋਕ ਮ੍ਰਿਤਕ ਪਾਏ ਗਏ। ਉਨ੍ਹਾਂ ਦੀ ਪਛਾਣ ਸ਼ਸ਼ੀ (24) ਅਤੇ ਬਬਲੂ (60) ਵਜੋਂ ਹੋਈ ਹੈ।” ਅਧਿਕਾਰੀ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਘਟਨਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਫੋਰੈਂਸਿਕ ਟੀਮ ਅਤੇ ਅਪਰਾਧ ਜਾਂਚ ਟੀਮ ਨੇ ਮੌਕੇ ‘ਤੇ ਦੌਰਾ ਕੀਤਾ।