ਪਠਾਨਕੋਟ -ਪਿਛਲੇ ਦਿਨੀਂ ਭਾਰਤ-ਪਾਕਿ ਵਿਚਾਲੇ ਹੋਏ ਤਣਾਅ ਮਗਰੋਂ ਜਿੱਥੇ ਪਾਕਿਸਤਾਨ ਵੱਲੋਂ ਭਾਰਤ ਵਿਚ ਕਈ ਥਾਈਂ ਡਰੋਨ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਸਾਡੇ ਡਿਫੈਂਸ ਵੱਲੋਂ ਨਾਕਾਮ ਕਰ ਦਿੱਤਾ ਗਿਆ। ਇਸ ਹਮਲੇ ਵਿਚ ਵਰਤੇ ਗਏ ਬੰਬਾਂ ਦੇ ਟੁਕੜੇ ਵੱਖ-ਵੱਖ ਥਾਵਾਂ ਤੋਂ ਮਿਲ ਰਹੇ ਹਨ। ਅਜਿਹਾ ਹੀ ਇਕ ਮਾਮਲਾ ਪਠਾਨਕੋਟ ਦੇ ਨਾਲ ਲੱਗਦੇ ਪਿੰਡ ਮਲਿਕਪੁਰ ਵਿਚ ਵੇਖਣ ਨੂੰ ਮਿਲਿਆ ਹੈ, ਜਿੱਥੇ ਇਕ ਖੇਤਾਂ ਵਿਚ ਕੰਮ ਕਰ ਰਹੇ ਕਿਸਾਨ ਨੇ ਇਕ ਬੰਬ ਵਰਗੀ ਚੀਜ਼ ਵੇਖੀ। ਉਸ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੰਬਨੁਮਾ ਚੀਜ਼ ਮਿਲਣ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਨੇ ਕਿਹਾ ਕਿ ਉਹ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ, ਜਦੋਂ ਉਸ ਨੇ ਬੰਬਨੁਮਾ ਚੀਜ਼ ਦਿਖਾਈ ਦਿੱਤੀ, ਜਿਸ ਦੀ ਜਾਣਕਾਰੀ ਉਸ ਨੇ ਪੁਲਸ ਨੂੰ ਦਿੱਤੀ। ਫ਼ਿਲਹਾਲ ਮੌਕੇ ‘ਤੇ ਪਹੁੰਚੇ ਪੁਲਸ ਮੁਲਾਜ਼ਮ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।