Monday, July 21, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ

ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ

 

ਜੈਪੁਰ- ਰਾਜਸਥਾਨ ਦੇ ਜੈਪੁਰ ‘ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਨਵ-ਵਿਆਹੇ ਲਾੜੇ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਚਾਰ ਹੋਰ ਗੰਭੀਰ ਜ਼ਖਮੀ ਵੀ ਹੋਏ ਹਨ। ਹਾਦਸਾ ਰਾਜਸਥਾਨ ਦੇ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਮੰਗਲਵਾਰ ਦੇਰ ਰਾਤ ਵਾਪਰਿਆ, ਜਦੋਂ ਇਕ ਟਰੱਕ ਅਤੇ ਜੀਪ ਦੀ ਆਹਮਣੇ-ਸਾਹਮਣੇ ਟੱਕਰ ਹੋ ਗਈ।

ਵੱਡੀ ਜੀਪ (ਤੂਫਾਨ) ‘ਚ ਸਵਾਰ ਸਾਰੇ ਲੋਕ ਇਕ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਬਾਅਦ ਮੱਧ ਪ੍ਰਦੇਸ਼ ਵਾਪਸ ਪਰਤ ਰਹੇ ਸਨ। ਗੱਡੀ ਵਿਚ ਲਾੜਾ, ਲਾੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਲਗਭਗ 14 ਤੋਂ 15 ਲੋਕ ਸਵਾਰ ਸਨ। ਜਿਵੇਂ ਹੀ ਕਾਰ ਰਾਏਸਰ ਦੇ ਨੇੜੇ ਪਹੁੰਚੀ, ਉਸ ਨੇ ਕੰਟਰੋਲ ਗੁਆ ਦਿੱਤਾ ਅਤੇ ਹਾਦਸਾ ਵਾਪਰ ਗਿਆ। ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਮਗਰੋਂ ਮੌਕੇ ‘ਤੇ ਹਫੜਾ-ਦੜਫੀ ਮਚ ਗਈ ਅਤੇ ਹਾਈਵੇਅ ‘ਤੇ ਲੰਬਾ ਜਾਮ ਲੱਗ ਗਿਆ। ਸੂਚਨਾ ਮਿਲਦੇ ਹੀ ਰਾਏਸਰ ਥਾਣਾ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕੰਮ ਸ਼ੁਰੂ ਕੀਤਾ। ਘਟਨਾ ਤੋਂ ਬਾਅਦ ਪੁਲਸ ਨੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ। ਪੀੜਤਾਂ ਦੀ ਪਛਾਣ ਫਿਲਹਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜੀਪ ਅਤੇ ਟਰੱਕ ਦੀ ਟੱਕਰ ਇੰਨੀ ਭਿਆਨਕ ਸੀ ਕਿ ਜੀਪ ਦੇ ਪਰਖੱਚੇ ਉੱਡ ਗਏ ਅਤੇ ਉਸ ਵਿਚ ਸਵਾਰ ਲੋਕਾਂ ਵਿਚ ਚੀਕ-ਪੁਕਾਰ ਮਚ ਗਈ।