ਚੰਡੀਗੜ੍ਹ/ਜਲੰਧਰ/ਅੰਮ੍ਰਿਤਸਰ –ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ, ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ’ਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਕਾਰਟੇਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਬੀਤੇ ਦਿਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਕਰਨ (25) ਵਾਸੀ ਅਲਗੋਂ ਖ਼ੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨਤਾਰਨ, ਗੁਰਮੀਤ ਸਿੰਘ ਉਰਫ਼ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।