ਮੱਲਾਂਵਾਲਾ : ਵਿਦੇਸ਼ ਗਏ ਵਿਅਕਤੀ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੱਲਾਂਵਾਲਾ ਤੋਂ ਨੇੜਲੇ ਪਿੰਡ ਕਮਾਲਾ ਬੋਦਲਾ ਦਾ ਮਨਜੀਤ ਸਿੰਘ ਪੁੱਤਰ ਕਰਤਾਰ ਸਿੰਘ ਜੋ ਕਿ ਰੋਜੀ ਰੋਟੀ ਲਈ ਵਿਦੇਸ਼ ਗਿਆ ਸੀ , ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ।
ਇਹ ਖ਼ਬਰ ਮਿਲਣ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸਿਆ ਜਾਂਦਾ ਹੈ ਕਿ ਮਨਜੀਤ ਸਿੰਘ ਨੇਕੁੱਝ ਦਿਨਾਂ ‘ਚ ਪੰਜਾਬ ਆਉਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ। ਮਨਜੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਵਿਦੇਸ਼ ਗਿਆ ਸੀ। ।
ਬੀਤੀ ਸ਼ਾਮ ਜਦੋਂ ਉਹ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।