Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹੈਰੋਇਨ ਅਤੇ ਚਿੱਟੇ ਦਾ ਸੇਵਨ ਕਰਦੇ 4 ਗ੍ਰਿਫ਼ਤਾਰ

ਹੈਰੋਇਨ ਅਤੇ ਚਿੱਟੇ ਦਾ ਸੇਵਨ ਕਰਦੇ 4 ਗ੍ਰਿਫ਼ਤਾਰ

 

ਫਿਰੋਜ਼ਪੁਰ : ਜ਼ਿਲਾ ਫਿਰੋਜ਼ਪੁਰ ’ਚ ਪੁਲਸ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ, ਥਾਣਾ ਫਿਰੋਜ਼ਪੁਰ ਛਾਉਣੀ ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ 4 ਵਿਅਕਤੀਆਂ ਨੂੰ ਹੈਰੋਇਨ ਅਤੇ ਹੈਰੋਇਨ ਦਾ ਸੇਵਨ ਕਰਦੇ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਸਬੰਧਤ ਥਾਣਿਆਂ ’ਚ ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਰਿਸ਼ੂ ਪੁੱਤਰ ਨਾਨਕ ਦਾਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੀ ਤਲਾਸ਼ੀ ਲੈਣ ’ਤੇ 4.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕਰਦੇ ਹੋਏ ਪੁਲਸ ਨੇ ਰਛਪਾਲ ਉਰਫ ਸੇਵਕ ਅਤੇ ਅਜੈ ਉਰਫ ਮਨੂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਫਿਰੋਜ਼ਪੁਰ ਛਾਉਣੀ ਦੇ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਕਾਸ਼ਤ ਪੁੱਤਰ ਰਾਜਾ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ, ਜੋ ਇਸ ਸਮੇਂ ਬਿਜਲੀ ਘਰ ਫਿਰੋਜ਼ਪੁਰ ਛਾਉਣੀ ਨੇੜੇ ਹੈਰੋਇਨ ਦਾ ਸੇਵਨ ਕਰ ਰਿਹਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਦੇ ਨਾਮਜ਼ਦ ਮੁਲਜ਼ਮਨੂੰ ਗ੍ਰਿਫ਼ਤਾਰ ਕਰ ਲਿਆ, ਜਿਸਦੀ ਤਲਾਸ਼ੀ ਲੈਣ ’ਤੇ ਇਕ ਪੰਨੀ, ਲਾਈਟਰ ਅਤੇ ਇਕ ਫੋਲਡ ਕੀਤਾ ਗਿਆ 10 ਰੁਪਏ ਦਾ ਨੋਟ ਬਰਾਮਦ ਹੋਇਆ।