ਅੰਮ੍ਰਿਤਸਰ -ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਔਰਤਾਂ ਦਾ ਮੁਫਤ ਚੈੱਕਅਪ, ਟੈਸਟ ਅਤੇ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ।
ਇਸ ਮੌਕੇ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਸਾਰੇ ਡਾਕਟਰਾਂ ਨੂੰ ਮਟਰਨਲ ਹੈਲਥ ਕੇਅਰ ਬਾਰੇ ਇਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਵਿਚ ਉਨ੍ਹਾਂ ਨੂੰ ਹਾਈ ਰਿਸਕ ਪ੍ਰੈਗਨੈਂਸੀ, ਅਨੀਮੀਆ, ਹਾਈਪਰਟੈਂਸ਼ਨ, ਡਾਇਬਟਿਕ, ਪ੍ਰੀਵੀਅਸ ਸਜੇਰੀਅਨ, ਟਵਿਨ ਪ੍ਰੈਗਨੈਂਸੀ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਟਰਨਲ ਕੇਸਾਂ ਦੇ ਇਲਾਜ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਮਟਰਨਲ ਡੈਥ ਕੇਸਾਂ ਨੂੰ ਘੱਟ ਕਰਨਾ ਹੈ।