ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਸ਼ਿਸ਼ਟਾਚਾਰ ਭੇਟ ਕੀਤੀ।
ਇਸ ਦੌਰਾਨ ਸਿੱਖ ਮਸਲਿਆਂ ਦੇ ਹੱਲ ਦੇ ਨਾਲ-ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਕਈ ਪ੍ਰੋਗਰਾਮ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਤਖ਼ਤ ਪਟਨਾ ਸਾਹਿਬ ਕੋਰੀਡੋਰ ਦੇ ਕੰਮ ਨੂੰ ਜਲਦ ਸ਼ੁਰੂ ਕਰਨ ਅਤੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਉਣ ‘ਤੇ ਵਿਚਾਰ ਹੋਇਆ,
ਜਿਸ ਨੂੰ ਮੁੱਖ ਮੰਤਰੀ ਨੇ ਤੁਰੰਤ ਮਨਜ਼ੂਰੀ ਦੇ ਦਿੱਤੀ।
ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਪਟਨਾ ਸਾਹਿਬ ਤੋਂ ਹੋਵੇਗੀ, ਜਿਸਦੀ ਸਾਰੀ ਵਿਵਸਥਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਦੇਖ-ਰੇਖ ਹੇਠ ਬਿਹਾਰ ਦਾ ਟੂਰਿਜ਼ਮ ਵਿਭਾਗ ਕਰੇਗਾ।