Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਲੁਧਿਆਣਾ ਵੈਸਟ ਜ਼ਿਮਨੀ ਚੋਣਾਂ: 'ਪਿਟਾਰੇ' 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ‘ਪਿਟਾਰੇ’ ‘ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

ਲੁਧਿਆਣਾ ਪੱਛਮੀ ਹਲਕੇ ਦੀ ਉਪ-ਚੋਣ ਲਈ ਵੋਟਿੰਗ ਵੀਰਵਾਰ ਨੂੰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਸ਼ਾਂਤੀਪੂਰਵਕ ਸਮਾਪਤ ਹੋ ਗਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਸ਼ਾਮ 7 ਵਜੇ ਤੱਕ ਅਪਲੋਡ ਕੀਤੇ ਗਏ ਡਾਟਾ ਅਨੁਸਾਰ ਲੱਗਭਗ 51.33 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਇਸ ਸੀਟ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਰਤੀ ਜਨਤਾ ਪਾਰਟੀ ਦੇ ਜੀਵਨ ਗੁਪਤਾ, ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ, ਅਕਾਲੀ ਦਲ ਅੰਮ੍ਰਿਤਸਰ ਦੇ ਨਵਨੀਤ ਕੁਮਾਰ ਸਮੇਤ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 14 ਉਮੀਦਵਾਰ ਮੈਦਾਨ ’ਚ ਸਨ, ਜਿਨ੍ਹਾਂ ਦਾ ਭਵਿੱਖ ਈ. ਵੀ. ਐੱਮ. ’ਚ ਕੈਦ ਹੋ ਗਿਆ ਹੈ। ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।
ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪ੍ਰਸ਼ਾਸਨ ਵਲੋਂ 194 ਪੋਲਿੰਗ ਕੇਂਦਰ ਸਥਾਪਿਤ ਕੀਤੇ ਗਏ ਸਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਜ਼ਿਆਦਾਤਰ ਲੋਕਾਂ ਨੇ ਵੋਟਿੰਗ ਸ਼ੁਰੂ ਹੁੰਦੇ ਸਾਰ ਹੀ ਵੋਟ ਪਾਉਣੀ ਬਿਹਤਰ ਸਮਝੀ। ਵੋਟਿੰਗ ਸ਼ੁਰੂ ਹੁੰਦੇ ਸਾਰ ਹੀ ਡੀ. ਸੀ. ਹਿਮਾਂਸ਼ੂ ਜੈਨ ਵੀ ਵੋਟ ਪਾਉਣ ਲਈ ਪਹੁੰਚ ਗਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੱਡੀ ਗਿਣਤੀ ’ਚ ਵੋਟ ਪਾਉਣ ਦੀ ਅਪੀਲ ਵੀ ਕੀਤੀ।

ਦੁਪਹਿਰ 1 ਵਜੇ ਤਕ 33.1 ਫੀਸਦੀ ਵੋਟਿੰਗ ਹੋ ਚੁੱਕੀ ਸੀ ਪਰ ਉਸ ਤੋਂ ਬਾਅਦ ਤੇਜ਼ ਗਰਮੀ ਕਾਰਨ ਜ਼ਿਆਦਾਤਰ ਪੋਲਿੰਗ ਕੇਂਦਰਾਂ ’ਤੇ ਚੁੱਪ ਛਾਈ ਰਹੀ ਅਤੇ ਬਹੁਤ ਘੱਟ ਵੋਟਰ ਵੋਟ ਪਾਉਣ ਲਈ ਘਰਾਂ ’ਚੋਂ ਬਾਹਰ ਆਉਂਦੇ ਦਿਖਾਈ ਦਿੱਤੇ। ਵੋਟਿੰਗ ਦੌਰਾਨ ਕੁਝ ਥਾਵਾਂ ’ਤੇ ਬਾਹਰੀ ਇਲਾਕਿਆਂ ਦੇ ਲੋਕਾਂ ਦੇ ਇਕੱਠੇ ਹੋਣ ਅਤੇ ਕੁਝ ਪੋਲਿੰਗ ਕੇਂਦਰਾਂ ’ਤੇ ਜਾਅਲੀ ਵੋਟਾਂ ਪਾਉਣ ਆਏ ਲੋਕਾਂ ਨੂੰ ਰਾਜਨੀਤਕ ਪਾਰਟੀਆਂ ਦੇ ਸਮਰਥਕਾਂ ਨੇ ਰੋਕ ਦਿੱਤਾ। ਹਾਲਾਂਕਿ ਇਸ ਸਮੇਂ ਦੌਰਾਨ ਪੁਲਸ ਪੂਰੀ ਤਰ੍ਹਾਂ ਚੌਕਸ ਸੀ ਅਤੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਖੁਦ ਪੋਲਿੰਗ ਕੇਂਦਰਾਂ ਦਾ ਦੌਰਾ ਕਰਦੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਦੇਖਿਆ ਗਿਆ। ਜਿਉਂ ਹੀ ਘੜੀ ’ਤੇ 6 ਵੱਜੇ ਤਾਂ ਸਾਰੇ ਪੋਲਿੰਗ ਕੇਂਦਰਾਂ ਦੇ ਮੁੱਖ ਗੇਟ ਬੰਦ ਕਰ ਦਿੱਤੇ ਗਏ ਅਤੇ ਇਸ ਦੌਰਾਨ ਪੋਲਿੰਗ ਬੂਥਾਂ ਦੇ ਅੰਦਰ ਖੜ੍ਹੇ ਵੋਟਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਗਈ।