ਤਰਨਤਾਰਨ -ਬੀਤੇ ਮੰਗਲਵਾਰ ਦਾਣਾ ਮੰਡੀ ਸਰਹਾਲੀ ਕਲਾਂ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਇਕ ਨਾਬਾਲਿਗ ਵਾਲੀਬਾਲ ਪਲੇਅਰ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਸਬੰਧ ਵਿਚ ਪੁਲਸ ਨੇ ਕੁੱਲ 13 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਥਾਣਾ ਸਰਹਾਲੀ ਅਤੇ ਥਾਣਾ ਹਰੀਕੇ ਦੀ ਪੁਲਸ ਵੱਲੋਂ ਇਸ ਮਾਮਲੇ ’ਚ 2 ਨਾਬਾਲਿਗਾਂ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਸ ਨੇ ਹੱਤਿਆ ਲਈ ਵਰਤੇ ਗਏ ਤੇਜ਼ਧਾਰ ਹਥਿਆਰਾਂ ਨੂੰ ਵੀ ਬਰਾਮਦ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਬੀਤੇ ਮੰਗਲਵਾਰ ਸਰਹਾਲੀ ਕਲਾਂ ਦੀ ਦਾਣਾ ਮੰਡੀ ਵਿਖੇ ਬਿਬੇਕਬੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਨਿਵਾਸੀ ਪਿੰਡ ਠੱਟਾ ਦਾ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਹੀ ਨਾਲ ਪੁਰਾਣੇ ਸਮੇਂ ਵਿਚ ਪੜ੍ਹਨ ਵਾਲੇ ਨੌਜਵਾਨਾਂ ਵੱਲੋਂ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 13 ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ।