Sunday, July 20, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175...

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

 

ਚੰਡੀਗੜ੍ਹ, 20 ਜੂਨ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ।

“ਸਾਡੇ ਬਜ਼ੁਰਗ ਸਾਡਾ ਮਾਣ” ਸਰਵੇ ਜਲਦ ਪੂਰਾ ਕਰਨ ਦੇ ਹੁਕਮ

ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਹਨਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਜਾਰੀ ਕੀਤੇ।

ਡਾ ਬਲਜੀਤ ਕੌਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਰਵੇ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਹੱਕਦਾਰ ਬਜ਼ੁਰਗ ਤੱਕ ਪੈਨਸ਼ਨ ਪਹੁੰਚੇ। ਉਨ੍ਹਾਂ ਆਗਾਹ ਕੀਤਾ ਕਿ ਸਰਵੇ ਦੌਰਾਨ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਈ ਰਕਮ ਦੀ ਰਿਕਵਰੀ ਕਰਕੇ ਹੋਰ ਲੋੜਵੰਦਾਂ ਨੂੰ ਲਾਭ ਦਿੱਤਾ ਜਾਵੇ।

ਨਵੀਆਂ ਪੈਨਸ਼ਨ ਅਰਜੀਆਂ ‘ਚ ਤੇਜ਼ੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਹੁਣ ਤਕ 43,644 ਨਵੀਆਂ ਪੈਨਸ਼ਨ ਅਰਜੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕਾਰਵਾਈ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ।

ਸਕੀਮਾਂ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਜਾਗਰੂਕਤਾ ਮੁਹਿੰਮਾਂ ਦੀ ਹਦਾਇਤ

ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਦੀ ਨਿਗਰਾਨੀ ਜ਼ਮੀਨੀ ਪੱਧਰ ’ਤੇ ਹੋਣੀ ਚਾਹੀਦੀ ਹੈ। ਲੋਕਾਂ ਤੱਕ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ।

ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਆਈ.ਏ.ਐਸ, ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਆਈ.ਏ.ਐਸ ਸਮੇਤ ਮੁੱਖ ਦਫਤਰ ਅਤੇ ਜ਼ਿਲ੍ਹਾ ਦਫਤਰ ਦੇ ਹੋਰ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।