ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ‘ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਲੁਧਿਆਣਾ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ ਹੋਣੀ ਹੈ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਹੁਣ 23 ਜੂਨ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਵੋਟਾਂ ਦੀ ਗਿਣਤੀ ਦਾ ਸਮਾਂ ਸਵੇਰੇ 7 ਵਜੇ ਰੱਖਿਆ ਗਿਆ ਸੀ, ਜਿਸ ਨੂੰ ਬਦਲ ਕੇ ਸਵੇਰੇ 8 ਵਜੇ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਾਂ ਪਈਆਂ ਸਨ ਅਤੇ ਹੁਣ ਭਲਕੇ ਮਤਲਬ ਕਿ 23 ਜੂਨ ਨੂੰ ਵੋਟਾਂ ਦਾ ਨਤੀਜਾ ਸਾਹਮਣੇ ਆਵੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਹੈ ਕਿ ਵੋਟਾਂ ਦੀ ਗਿਣਤੀ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਅਤੇ ਈ. ਵੀ. ਐੱਮ. ਦੀ ਗਿਣਤੀ ਚੋਣ ਨਿਰੀਖਕਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ ਜਾਵੇਗੀ।