ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਕਠੂਆ ਜ਼ਿਲੇ ਦੇ ਹੀਰਾਨਗਰ ਦੇ ਸੈਦਾ ਸੁਖਲ ਪਿੰਡ ‘ਚ ਮੰਗਲਵਾਰ ਰਾਤ ਕਰੀਬ 8 ਵਜੇ ਅੱਤਵਾਦੀ ਹਮਲਾ ਹੋਇਆ। ਹਮਲੇ ਵਿੱਚ ਸੀਆਰਪੀਐਫ ਕਾਂਸਟੇਬਲ ਕਬੀਰ ਦਾਸ ਜ਼ਖ਼ਮੀ ਹੋ ਗਿਆ। ਬੁੱਧਵਾਰ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਇੱਥੇ ਅੱਤਵਾਦੀਆਂ ਦੀ ਗੋਲੀਬਾਰੀ ‘ਚ ਇਕ ਪਿੰਡ ਵਾਸੀ ਵੀ ਜ਼ਖਮੀ ਹੋ ਗਿਆ। ਪੁਲਿਸ ਨੇ ਹਮਲਾ ਕਰਨ ਵਾਲੇ ਦੋ ਅੱਤਵਾਦੀਆਂ ਵਿੱਚੋਂ ਇੱਕ ਨੂੰ ਮਾਰ ਦਿੱਤਾ ਹੈ। ਦੂਜਾ ਅੱਤਵਾਦੀ ਪਿੰਡ ਵਿੱਚ ਹੀ ਕਿਤੇ ਲੁਕਿਆ ਹੋਇਆ ਹੈ। ਉਸ ਨੇ ਮੌਕੇ ‘ਤੇ ਪਹੁੰਚੇ ਡੀਆਈਜੀ ਅਤੇ ਐਸਐਸਪੀ ਕਠੂਆ ਦੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵੇਂ ਵਾਲ ਵਾਲ ਬਚ ਗਏ। ਅੱਤਵਾਦੀਆਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਜਾਰੀ ਹੈ। ਇਸ ਹਮਲੇ ਦੇ ਕੁਝ ਘੰਟਿਆਂ ਬਾਅਦ ਮੰਗਲਵਾਰ ਦੇਰ ਰਾਤ ਡੋਡਾ ਦੇ ਛੱਤਰਗਲਾ ‘ਚ 4 ਰਾਸ਼ਟਰੀ ਰਾਈਫਲਜ਼ ਅਤੇ ਪੁਲਸ ਦੀ ਸਾਂਝੀ ਜਾਂਚ ਚੌਕੀ ‘ਤੇ ਇਹ ਹਮਲਾ ਹੋਇਆ। ਹਮਲੇ ‘ਚ 5 ਜਵਾਨ ਅਤੇ 1 ਐੱਸਪੀਓ ਜ਼ਖਮੀ ਹੋ ਗਿਆ ਹੈ।ਅੱਤਵਾਦੀ ਸੰਗਠਨ ਕਸ਼ਮੀਰ ਟਾਈਗਰਸ (ਜੇਈਐਮ/ਜੈਸ਼) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।