ਚੰਡੀਗੜ੍ਹ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਮਾਨ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਵਿਚ ਹੀ ਫ਼ਸਲਾਂ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਇਸ ਕਮੇਟੀ ਦੇ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਕਮੇਟੀ ਵਿਚ ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਤੇ ਲਾਲਜੀਤ ਸਿੰਘ ਭੁੱਲਰ ਵੀ ਸ਼ਾਮਲ ਹੋਣਗੇ। ਇਹ ਕਮੇਟੀ ਝੋਨੇ ਦੀ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿੱਲ ਮਾਲਕਾਂ ਤੇ FCI ਦੇ ਨਾਲ ਤਾਲਮੇਲ ਕਰੇਗੀ। ਜਾਣਕਾਰੀ ਮੁਤਾਬਕ ਕਮੇਟੀ ਵੱਲੋਂ ਅੱਜ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕਮੇਟੀ ਦੀ ਪਹਿਲੀ ਮੀਟਿੰਗ ਅੱਜ ਦੁਪਹਿਰ 3 ਵਜੇ ਹੋਵੇਗੀ