ਅੰਮ੍ਰਿਤਸਰ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ। ਵਿਜੀਲੈਂਸ ਦੇ ਐੱਸ. ਐੱਸ. ਪੀ. ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਘਰ ਪਹੁੰਚੀ ਅਤੇ ਰੇਡ ਕੀਤੀ। ਇਹ ਰੇਡ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ ‘ਤੇ ਇਕੱਠਿਆਂ ਰੇਡ ਕੀਤੀ ਗਈ।
ਇਸ ਦਰਮਿਆਨ ਬਿਕਰਮ ਮਜੀਠੀਆ ਦੀ ਵਿਜੀਲੈਂਸ ਦੇ ਐੱਸ. ਐੱਸ. ਪੀ. ਨਾਲ ਤਿੱਖੀ ਬਹਿਸ ਵੀ ਹੋਈ। ਵਿਜੀਲੈਂਸ ਐੱਸ. ਐੱਸ. ਪੀ. ਨੇ ਇਹ ਵੀ ਕਿਹਾ ਕਿ ਮਜੀਠੀਆ ਕਾਨੂੰਨੀ ਕੰਮ ਵਿਚ ਅੜਿੱਕਾ ਪਾਉਣ ਦੀ ਯਤਨ ਕਰ ਰਹੇ ਹਨ।