ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਮਜੀਠੀਆ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਜਾਂਚ ਲਈ 7 ਦਿਨ ਦਾ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਅੱਜ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿਚ 2 ਜੁਲਾਈ ਨੂੰ ਉਨ੍ਹਾਂ ਦੀ ਅਗਲੀ ਪੇਸ਼ੀ ਹੋਵੇਗੀ