ਚੰਡੀਗੜ੍ਹ – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਿਆਂ ਮਗਰੋਂ ਪੰਜਾਬ ਦੀ ਸਿਆਸਤ ਹੋਰ ਵੀ ਜ਼ਿਆਦਾ ਭੱਖ ਗਈ ਹੈ। ਚੋਣਾਂ ’ਚ ਹਾਰ ਮਗਰੋਂ ਕਾਂਗਰਸ ਪਾਰਟੀ ਦੇ ਤਿੰਨ ਆਗੂਆਂ ਨੇ ਅਸਤੀਫ਼ੇ ਦੇ ਦਿੱਤੇ, ਜਿਨ੍ਹਾਂ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਮਨਜ਼ੂਰ ਕਰ ਲਿਆ ਹੈ।
ਚੋਣ ਨਤੀਜਿਆਂ ਮਗਰੋਂ ਕਾਂਗਰਸੀ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਮੀਤ ਪ੍ਰਧਾਨ ਪਰਗਟ ਸਿੰਘ ਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦਿੱਤੇ ਸਨ। ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਦੱਸਿਆ ਕਿ ਇਨ੍ਹਾਂ ਤਿੰਨੋਂ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਗਏ ਹਨ। ਨਾਲ ਹੀ ਉਨ੍ਹਾਂ ਨੇ ਤਿੰਨੋਂ ਆਗੂਆਂ ਵੱਲੋਂ ਇਨ੍ਹਾਂ ਮਹੱਤਵਪੂਰਨ ਅਹੁਦਿਆਂ ’ਤੇ ਹੁੰਦਿਆਂ ਨਿਭਾਈਆਂ ਸੇਵਾਵਾਂ ਲਈ ਸ਼ਲਾਘਾ ਕੀਤੀ।

