ਤਰਨਤਾਰਨ : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਸ਼ਮੀਰ ਸਿੰਘ ਸੋਹਲ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ।
ਹੁਣ ਤੋਂ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ। ਇਸ ਦੀ ਪੁਸ਼ਟੀ ਵਿਧਾਇਕ ਦੇ ਦਫਤਰ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਕੀਤੀ ਗਈ ਹੈ।