Sunday, July 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ

ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ

ਬਟਾਲਾ – ਬਟਾਲਾ ਦੇ ਕਾਦੀਆਂ ਰੋਡ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਵਿੱਚ ਕਰਨਵੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭੀਖੋਵਾਲ ਥਾਣਾ ਘੁਮਾਣ ਕਲਾ ਅਤੇ ਉਸਦੀ ਰਿਸ਼ਤੇਦਾਰ ਹਰਜੀਤ ਕੌਰ ਵਾਸੀ ਭਗਵਾਨਪੁਰ, ਜੋ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੱਸੀ ਜਾਂਦੀ ਹੈ, ‘ਤੇ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਮੌਕੇ ‘ਤੇ ਪ੍ਰਾਪਤ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਵਿੱਚ ਮੌਜੂਦ ਔਰਤ ਹਰਜੀਤ ਕੌਰ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਤੁਰੰਤ ਹਸਪਤਾਲ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ।

ਬਟਾਲਾ ਪੁਲਸ ਦੇ ਡੀ.ਐਸ.ਪੀ. ਸਿਟੀ ਪਰਮਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਸੀ ਅਤੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਇੱਕ ਨੌਜਵਾਨ ਮਰਿਆ ਪਿਆ ਸੀ, ਇੱਕ ਹੋਰ ਔਰਤ ਗੰਭੀਰ ਜ਼ਖਮੀ ਸੀ ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਉਸਦੀ ਵੀ ਉੱਥੇ ਮੌਤ ਹੋ ਗਈ। ਹਾਲਾਂਕਿ ਡੀ.ਐਸ.ਪੀ. ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਉਹ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹੈ।

ਦੂਜੇ ਪਾਸੇ, ਸਰਕਾਰੀ ਹਸਪਤਾਲ ਦੇ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਨੌਜਵਾਨ ਆਇਆ ਸੀ ਜਿਸਨੂੰ ਗੋਲੀ ਲੱਗੀ ਸੀ ਅਤੇ ਉਸਦੇ ਨਾਲ ਇੱਕ ਔਰਤ ਵੀ ਸੀ ਜੋ ਗੰਭੀਰ ਜ਼ਖਮੀ ਸੀ। ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪਿਤਾ ਪੁਲਸ ਵਿੱਚ ਏ.ਐਸ.ਆਈ. ਹੈ ਅਤੇ ਮ੍ਰਿਤਕ ਹਰਜੀਤ ਕੌਰ ਉਸਦੀ ਰਿਸ਼ਤੇਦਾਰ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।