Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਦਿਵਿਯਾਂਗ ਵਿਅਕਤੀਆਂ ਨੂੰ ਜਲਦੀ ਹੀ ਮਿਲਣਗੀਆਂ ਨੌਕਰੀਆਂ, ਪੰਜਾਬ ਸਰਕਾਰ ਨੇ ਕੀਤਾ ਐਲਾਨ

ਦਿਵਿਯਾਂਗ ਵਿਅਕਤੀਆਂ ਨੂੰ ਜਲਦੀ ਹੀ ਮਿਲਣਗੀਆਂ ਨੌਕਰੀਆਂ, ਪੰਜਾਬ ਸਰਕਾਰ ਨੇ ਕੀਤਾ ਐਲਾਨ

 

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਦੀ ਸਰਕਾਰ ਮੁੜ ਐਕਸ਼ਨ ਮੌਡ ’ਚ ਆ ਗਈ ਹੈ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਪਈਆਂ ਰਾਖ਼ਵੀਆਂ ਅਸਾਮੀਆਂ ਨੂੰ ਜਲਦੀ ਹੀ ਭਰਨ ਜਾ ਰਹੀ ਹੈ। ਇਸ ਪਹਿਲਕਦਮੀ ਨਾਲ ਸੂਬੇ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਤੁਹਾਨੂੰ ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਮੁਤਾਬਕ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਮਗਰੋਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ।

ਇਸ ਦੇ ਨਾਲ ਹੀ ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਠਾ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤਾਂ ਦਿੱਤੀਆਂ ਹਨ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ।