ਤਰਨਤਾਰਨ – ਜ਼ਿਲ੍ਹਾ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ 5 ਨਸ਼ਾ ਤਸਕਰਾਂ ਦੀਆਂ 9 ਕਰੋੜ 4 ਲੱਖ 15 ਹਜ਼ਾਰ 748 ਰੁਪਏ ਦੀ ਜਾਇਦਾਦਾਂ ਨੂੰ ਫਰੀਜ਼ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਮਿਲੇ ਹੁਕਮਾਂ ਅਤੇ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਨਿਰਦੇਸ਼ਾਂ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਸਖ਼ਤੀ ਨਾਲ ਐਕਸ਼ਨ ਲਿਆ ਜਾ ਰਿਹਾ ਹੈ। ਐੱਸ.ਐੱਸ.ਪੀ ਪਾਰੀਕ ਨੇ ਦੱਸਿਆ ਕਿ ਗ੍ਰਹਿ ਵਿਭਾਗ ਨੂੰ ਭੇਜੀ ਗਈ ਸੂਚੀ ਦੇ ਤਹਿਤ ਦਿੱਲੀ ਕੰਪੀਟੈਂਟ ਅਥਾਰਟੀ ਪਾਸੋਂ ਜਾਰੀ ਹੋਏ ਹੁਕਮਾਂ ਦੌਰਾਨ ਨਸ਼ਾ ਤਸਕਰ ਨਿਸ਼ਾਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਡਾਲੇਕੇ ਦੀ 12.79 ਏਕੜ ਜ਼ਮੀਨ, ਜਿਸਦੀ ਕੀਮਤ 7 ਕਰੋੜ 4ਰ ਰੁਪ ਲੱਖ 20 ਹਜ਼ਾਏ ਬਣਦੀ ਹੈ ਨੂੰ ਫਰੀਜ਼ ਕੀਤਾ ਗਿਆ ਹੈ। ਇਸ ਨਸ਼ਾ ਤਸਕਰ ਦੇ ਖਿਲਾਫ ਅੱਧਾ ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਥਾਣਾ ਕਰਤਾਰਪੁਰ ਵਿਖੇ ਮਾਮਲਾ ਦਰਜ ਹੈ।
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਤੇਜਪਾਲ ਸਿੰਘ ਉਰਫ ਫੌਜੀ ਪੁੱਤਰ ਮੇਹਰ ਸਿੰਘ ਵਾਸੀ ਕਲੇਰ ਦੀ 40 ਲੱਖ 70 ਹਜ਼ਾਰ ਰੁਪਏ ਦੀ ਕੀਮਤ ਵਾਲੇ ਘਰ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ। ਇਸ ਨਸ਼ਾ ਤਸਕਰ ਦੇ ਖਿਲਾਫ 400 ਗ੍ਰਾਮ ਹੈਰੋਇਨ ਬਰਾਮਦਗੀ ਤਹਿਤ ਥਾਣਾ ਸਦਰ ਤਰਨਤਾਰਨ ਵਿਖੇ ਬੀਤੇ ਫਰਵਰੀ ਮਹੀਨੇ ਵਿਚ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਸ਼ਾ ਤਸਕਰ ਹਰਦੀਪ ਸਿੰਘ ਉਰਫ ਦੀਪ ਪੁੱਤਰ ਪ੍ਰਗਟ ਸਿੰਘ ਵਾਸੀ ਠੱਠੀ ਸੋਹਲ ਦੀ 42 ਲੱਖ 10 ਹਜ਼ਾਰ ਰੁਪਏ ਕੀਮਤ ਵਾਲੇ ਇਕ ਘਰ ਅਤੇ 5 ਲੱਖ 88 ਹਜ਼ਾਰ 548 ਰੁਪਏ ਦੀ ਕੀਮਤ ਵਾਲੀ ਸਵਿਫਟ ਕਾਰ ਨੂੰ ਫਰੀਜ਼ ਕੀਤਾ ਗਿਆ ਹੈ। ਇਸ ਨਸ਼ਾ ਤਸਕਰ ਦੇ ਖਿਲਾਫ 6 ਕਿਲੋ 112 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਥਾਣਾ ਸਰਾਏ ਅਮਾਨਤ ਖਾਂ ਵਿਖੇ ਬੀਤੇ ਮਾਰਚ ਮਹੀਨੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ।