ਚੰਡੀਗੜ੍ਹ : ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ ਵੀਰਵਾਰ ਨੂੰ ਹੋਣ ਜਾ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਪੱਛਮੀ ਵਿਚ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਦੀ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਕੈਬਨਿਟ ਵਿਚੋਂ ਇਕ ਮੰਤਰੀ ਦੀ ਛੁੱਟੀ ਵੀ ਹੋ ਸਕਦੀ ਹੈ। ਸੂਤਰ ਇਹ ਵੀ ਦੱਸ ਰਹੇ ਹਨ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ।