ਲੰਧਰ- ਪੰਜਾਬ ‘ਚ ਮੀਂਹ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਲਗਾਤਾਰ ਪੈ ਰਹੇ ਮੀਂਹ ਨੇ ਸੜਕਾਂ ‘ਤੇ ਪਾਣੀ ਭਰ ਦਿੱਤਾ ਹੈ ਜਿਸ ਕਾਰਨ ਲੋਕਾਂ ਲਈ ਭਾਰੀ ਸਮੱਸਿਆਵਾਂ ਵੀ ਪੈਦਾ ਹੋ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਅਸਮਾਨ ‘ਚ ਚਾਰੋਂ ਪਾਸੇ ਕਾਲੀ ਘਟਾ ਛਾਈ ਰਹੇਗੀ ਅਤੇ ਠੰਡੀ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ ਮੁਤਾਬਕ 4 ਤੇ 5 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਤੇਜ਼ ਹਵਾਵਾਂ ਅਤੇ ਹਲਕੀ ਬੁੰਦਾਬਾਂਦੀ ਹੋਵੇਗੀ।ਉੱਥੇ ਹੀ ਵਿਭਾਗ ਨੇ 6 ਤੇ 7 ਜੁਲਾਈ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ 6 ਤੇ 7 ਜੁਲਾਈ ਨੂੰ ਸੂਬੇ ਦੇ ਅੱਧੇ ਹਿੱਸੇ ‘ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ‘ਚ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਨਵਾਂ ਸ਼ਹਿਰ, ਐੱਸ.ਏ.ਐੱਸ ਨਗਰ ਅਤੇ ਫਤਿਹਗੜ੍ਹ ਸਾਹਿਬ ‘ਚ ਭਾਰੀ ਮੀਂਹ ਪਵੇਗਾ ਅਤੇ ਨਾਲ ਹੀ (40-50 kmph) ਨਾਲ ਤੇਜ਼ ਹਵਾਵਾਂ ਚੱਲਣਗੀਆਂ।