ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਇਕ ਹੋਰ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਤਹਿਤ DSP ਫ਼ਰੀਦਕੋਟ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਇਸ ਦੇ ਨਾਲ ਹੀ DSP ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਵੀ ਹੁਕਮ ਦਿੱਤੇ ਗਏ ਹਨ।ਜਾਣਕਾਰੀ ਮੁਤਾਬਕ DSP ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੇ ਆਪਣੇ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਪਰ ਅਜਿਹਾ ਕਰ ਕੇ ਉਹ ਹੋਰ ਵੀ ਕਸੂਤਾ ਫੱਸ ਗਿਆ। ਉਸ ਨੇ ਐੱਸ.ਐੱਸ.ਪੀ. ਦਫ਼ਤਰ ਨੂੰ ਰਿਸ਼ਵਤ ਦੇ ਕੇ ਸ਼ਿਕਾਇਤ ਰਫ਼ਾ-ਦਫ਼ਾ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਮਗਰੋਂ ਪੰਜਾਬ ਪੁਲਸ ਨੇ DSP ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ FIR ਦਰਜ ਕਰ ਲਈ ਗਈ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦਈਏ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਨਾਈ ਗਈ ਹੈ। ਇਸ ਤਹਿਤ ਹੀ ਇਹ ਕਾਰਵਾਈ ਕੀਤੀ ਗਈ ਹੈ। DSP ਰਾਜਨਪਾਲ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।