ਬਠਿੰਡਾ : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ‘ਚ ਪ੍ਰੀਗਾਬਾਲਿਨ 75 ਐੱਮ. ਜੀ. ਦੇ ਕੈਪਸੂਲ ਅਤੇ ਗੋਲੀਆਂ ਦੀ ਵਿਕਰੀ ‘ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇ। ਸਿਵਲ ਸਰਜਨ ਬਠਿੰਡਾ ਦੇ ਪੱਤਰ ‘ਤੇ ਕੀਤੀ ਗਈ ਕਾਰਵਾਈ ਸਬੰਧੀ ਇਹ ਹੁਕਮ ਜਾਰੀ ਕੀਤਾ ਗਿਆ ਹੈ।
ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖ਼ਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ