Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਵਿਛ ਗਈਆਂ ਲਾਸ਼ਾਂ

ਪੰਜਾਬ ‘ਚ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ! ਵਿਛ ਗਈਆਂ ਲਾਸ਼ਾਂ

ਖੰਨਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇਅ ‘ਤੇ ਦਰਦਨਾਕ ਸੜਕ ਹਾਦਸੇ ਵਿਚ ਟਰਾਲੇ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਮਗਰੋਂ ਟਰਾਲਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਟਰਾਲੇ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜਾਣਕਾਰ ਨੇ ਦੱਸਿਆ ਕਿ ਸ਼ਿਵ ਚੰਦਰ ਕੁਮਾਰ ਤੇ ਅਮਰੇਸ ਕੁਮਾਰ ਸਥਾਨਕ ਫੈਕਟਰੀ ਵਿਚ ਕੰਮ ਕਰਦੇ ਸਨ ਤੇ ਕੰਮ ਕਰਨ ਮਗਰੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਸਰਹਿੰਦ ਜਾ ਰਹੇ ਸਨ। ਜਿਉਂ ਹੀ ਦੋਵੇਂ ਸਰਦਾਰ ਨਗਰ ਕੱਟ ਨੇੜੇ ਪਹੁੰਚੇ ਤਾਂ ਮਗਰੋਂ ਗੋਬਿੰਦਗੜ੍ਹ ਸਾਈਡ ਤੋਂ ਆ ਰਹੇ ਇਕ ਟਰਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਟਰਾਲੇ ਦੇ ਟਾਇਰ ਹੇਠਾਂ ਆ ਗਏ। ਇਸ ਕਾਰਨ ਦੋਹਾਂ ਦੀ ਮੌਤ ਹੋ ਗਈ।