ਅੰਮ੍ਰਿਤਸਰ/ਰਾਜਾਸਾਂਸੀ– ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਸੈਦੂਪੁਰ ‘ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਾਬਕਾ ਅਕਾਲੀ ਸਰਪੰਚ ਪਰਵਿੰਦਰ ਸਿੰਘ (ਪੱਪੂ) ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਕਤਲ ਦੀ ਘਟਨਾ ਨੂੰ ਅੰਜਾਮ ਸਰਪੰਚ ਪਰਵਿੰਦਰ ਸਿੰਘ ਦੇ ਗੁਆਂਢੀ ਵੱਲੋਂ ਦਿੱਤਾ ਗਿਆ ਹੈ। ਹਾਲਾਂਕਿ ਪੁਲਸ ਵੱਲੋਂ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਕਤਲ ਨਿੱਜੀ ਰੰਜ਼ਿਸ਼ ਦੇ ਚੱਲਦੇ ਹੋਇਆ ਜਾਂ ਫਿਰ ਇਸ ਦੇ ਪਿੱਛੇ ਕੋਈ ਸਿਆਸੀ ਰੰਜ਼ਿਸ਼ ਸੀ। ਮੌਕੇ ‘ਤੇ ਪੁਲਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।