ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ‘ਚ ਕੁੱਲ 5 ਬਿੱਲਾਂ ਨੂੰ ਪਾਸ ਕੀਤਾ ਗਿਆ। ਇਨ੍ਹਾਂ ‘ਚ ਪਹਿਲਾ ਬਿੱਲ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਨੂੰ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਸ਼ ਕੀਤਾ, ਜੋ ਕਿ ਪਾਸ ਕਰ ਦਿੱਤਾ ਗਿਆ।
ਇਸੇ ਤਰ੍ਹਾਂ ਦੂਜਾ ਬਿੱਲ ਸੀ. ਜੀ. ਸੀ. ਯੂਨੀਵਰਸਿਟੀ, ਮੋਹਾਲੀ ਬਿੱਲ-2025 ਨੂੰ ਵੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਸ਼ ਕੀਤਾ, ਜੋ ਪਾਸ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪੰਜਾਬ ਸ਼ੌਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ (ਸੋਧਨਾ) ਬਿੱਲ-2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ (ਸੋਧਨਾ) ਬਿੱਲ-2025 ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਸਰਵ ਸੰਮਤ ਨਾਲ ਪਾਸ ਕੀਤਾ ਗਿਆ।
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਵਾਂ ਬਿੱਲ ਦੀ ਪ੍ਰੀਵੈਨਸ਼ਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿੱਲ-2025 ਪੇਸ਼ ਕੀਤਾ, ਜਿਸ ਨੂੰ ਸਦਨ ਅੰਦਰ ਪਾਸ ਕਰ ਦਿੱਤਾ ਗਿਆ।