Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਅੰਮ੍ਰਿਤਪਾਲ ਸਿੰਘ ਨੂੰ ਜਲਦ ਲਿਆਂਦਾ ਜਾਵੇਗਾ ਪੰਜਾਬ!

ਅੰਮ੍ਰਿਤਪਾਲ ਸਿੰਘ ਨੂੰ ਜਲਦ ਲਿਆਂਦਾ ਜਾਵੇਗਾ ਪੰਜਾਬ!

 

ਬਠਿੰਡਾ: ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਵਜੋਂ ਮਸ਼ਹੂਰ ਕੰਚਨ ਕੁਮਾਰੀ ਦੇ ਕਤਲਕਾਂਡ ਦੇ ਮਾਸਟਰਮਾਈਂਡ ਮੰਨੇ ਜਾਂਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਤਲਕਾਂਡ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (UAE) ਚਲਾ ਗਿਆ ਸੀ ਤੇ ਹੁਣ ਉਸ ਨੂੰ ਜਲਦੀ ਹੀ ਇੰਟਰਪੋਲ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਫ਼ਿਲਹਾਲ ਇਸ ਬਾਰੇ ਅਧਿਕਾਰਤ ਤੌਰ ‘ਤੇ ਪੁਸ਼ਟੀ ਤਾਂ ਨਹੀਂ ਕੀਤੀ ਗਈ, ਪਰ ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ।

 

ਸੂਤਰਾਂ ਮੁਤਾਬਕ ਦੱਸਿਆ ਕਿ ਇੰਟਰਪੋਲ ਪੰਜਾਬ ਪੁਲਸ ਦੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ‘ਚ ਹਿਰਾਸਤ ਵਿਚ ਲੈਣ ਦੀ ਬੇਨਤੀ ਨੂੰ ਲਾਗੂ ਕਰਨ ਵੱਲ ਵੱਧ ਰਿਹਾ ਹੈ। ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ UAE ਤੋਂ ਮੇਹਰੋਂ ਦੀ ਹਵਾਲਗੀ ਲਈ ਗ੍ਰਹਿ ਮੰਤਰਾਲੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਸੀਨੀਅਰ ਪੁਲਸ ਸੁਪਰਡੈਂਟ ਅਮਨੀਤ ਕੌਂਡਲ ਮੁਤਾਬਕ ਜ਼ਿਲ੍ਹਾ ਪੁਲਸ ਨੇ ਕੰਚਨ ਦੇ ਕਤਲਕਾਂਡ ਵਿਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਵਾਪਸ ਭੇਜਣ ਲਈ 20 ਜੂਨ ਨੂੰ “ਬਲੂ ਨੋਟਿਸ” ਲਈ ਪ੍ਰੋਫਾਰਮਾ ਦਾਇਰ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਉਸ ਦੀ ਹਵਾਲਗੀ ‘ਤੇ ਕੰਮ ਕਰ ਰਹੇ ਹਾਂ ਅਤੇ ਇੰਟਰਪੋਲ ਦੁਆਰਾ ਮੰਗੀ ਗਈ ਲੋੜੀਂਦੀ ਜਾਣਕਾਰੀ ਅਤੇ ਵੇਰਵੇ ਭੇਜ ਰਹੇ ਹਾਂ।

ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਇੰਟਰਪੋਲ ਨੇ ਮਹਿਰੋਂ ਵਿਰੁੱਧ ਕੋਈ ਨੋਟਿਸ ਜਾਰੀ ਕੀਤਾ ਹੈ ਜਾਂ ਨਹੀਂ। ਅਧਿਕਾਰੀਆਂ ਨੇ ਕਿਹਾ ਕਿ ਯੂ.ਏ.ਈ ਵਿਚ ਮਹਿਰੋਂ ਕਿੱਥੇ ਰਹਿ ਰਿਹਾ ਹੈ, ਇਸ ਬਾਰੇ ਅਜੇ ਵੀ ਕੋਈ ਪੁਖ਼ਤਾ ਜਾਣਕਾਰੀ ਨਹੀਂ ਹੈ। ਇੰਟਰਪੋਲ ਦੀ ਉਸ ਨੂੰ ਲੱਭਣ ਅਤੇ ਹਿਰਾਸਤ ਵਿਚ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਹੈ। ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਹਵਾਲਗੀ ਇਕ ਗੁੰਝਲਦਾਰ ਕਾਨੂੰਨੀ ਪ੍ਰਕਿਰਿਆ ਹੈ। ਪੰਜਾਬ ਅਤੇ ਕੇਂਦਰ ਦੇ ਅਧਿਕਾਰੀ ਵਿਦੇਸ਼ੀ ਧਰਤੀ ‘ਤੇ ਮਹਿਰੋਂ ਦੀ ਆਰਜ਼ੀ ਗ੍ਰਿਫ਼ਤਾਰੀ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।