ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਵਿਚ ਬੇਅਦਬੀਆਂ ਦੇ ਖ਼ਿਲਾਫ਼ ਬਿੱਲ ਪੇਸ਼ ਕੀਤਾ ਗਿਆ। ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ ਵਿਚ ਇਸ ਬਿੱਲ ਦਾ ਸਮਰਥਨ ਕੀਤਾ ਗਿਆ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਵੱਲੋਂ ਇਸ ਬਿੱਲ ਦਾ ਸਮਰਥਨ ਕੀਤਾ ਗਿਆ।
ਇਸ ਦੌਰਾਨ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਬਿੱਲ ਵਿਚ ਮੂਰਤੀਆਂ ਨੂੰ ਖੰਡਿਤ ਕੀਤੇ ਜਾਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦਾ ਪ੍ਰਾਵਧਾਨ ਕੀਤਾ ਜਾਵੇ। ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ ਕਰਦੇ ਹਨ, ਉਹ ਬਹੁਤ ਵੱਡੇ ਪਾਪੀ ਹਨ ਤੇ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨਿਰਪੱਖ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਬਿੱਲ ਵਿਚ ਸਨਾਤਨ ਧਰਮ ਦੇ ਸਾਰੇ ਗ੍ਰੰਥਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ। ਇਸੇ ਤਰ੍ਹਾਂ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਵੱਲੋਂ ਇਸ ਵਿਚ ਹਵਨ ਯੱਗ ਨੂੰ ਵੀ ਸ਼ਾਮਲ ਕੀਤੇ ਜਾਣ ਦੀ ਮੰਗ ਰੱਖੀ।