Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ...

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਹੀ- ਨੀਲ ਗਰਗ

 

 

ਚੰਡੀਗੜ੍ਹ, 16 ਜੁਲਾਈ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਹੁਣ ਇਹ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਿਹਾ ਹੈ।

ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਨੀਲ ਗਰਗ ਨੇ ਕਿਹਾ ਕਿ ਹਾਲ ਹੀ ਵਿੱਚ ‘ਆਪ’ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ ਕੀਤੇ ਗਏ ਸਨ। ਜਿੱਥੇ ਲੋਕਾਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਪਿੰਡਾਂ ਵਿੱਚ ਨਾ ਤਾਂ ਨਸ਼ਾ ਵਿਕਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਨਸ਼ਾ ਕਰਨ ਦੇਣਗੇ। ਕਰੀਬ 7,000 ਤੋਂ ਵੱਧ ਪਿੰਡਾਂ ਵਿੱਚ ਇਹ ਸਮਿਨਾਰ ਆਯੋਜਿਤ ਕੀਤੇ ਗਏ ਅਤੇ ਨਤੀਜਾ ਇਹ ਨਿਕਲਿਆ ਕਿ ਅੱਜ 4,500 ਤੋਂ ਵੱਧ ਪਿੰਡਾਂ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਚੁੱਕੇ ਹਨ।

ਗਰਗ ਨੇ ਕਾਂਗਰਸੀ ਆਗੂ ਰਾਜਾ ਵੜ੍ਹਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵੜਿੰਗ ਵਰਗੇ ਆਗੂ ਦਾਅਵੇ ਕਰਦੇ ਸਨ ਕਿ ਪੰਜਾਬ ਕਦੇ ਵੀ ਨਸ਼ਾ ਮੁਕਤ ਨਹੀਂ ਹੋ ਸਕਦਾ। ਇਸ ਦੇ ਉਲਟ, ਮਾਨ ਸਰਕਾਰ ਨੇ ਵੱਡੇ ਨਸ਼ਾ ਤਸਕਰਾਂ  ‘ਤੇ ਕਾਰਵਾਈ ਕਰ ਕੇ ਉਨ੍ਹਾਂ ਨੂੰ ਨੂੰ ਜੇਲ ਭੇਜਿਆ। ਉਨ੍ਹਾਂ ਕਿਹਾ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਸਫਲਤਾ ਜ਼ਰੂਰ ਮਿਲਦੀ ਹੈ।

ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਦਮ ਚੁੱਕੇ ਹਨ।  ਹੁਣ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਰਹੇ ਹਨ ਜਾਂ ਸਲਾਖਾਂ ਪਿੱਛੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹਰ ਗਲੀ, ਮੁਹੱਲੇ ਅਤੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਗਰਗ ਨੇ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੀ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਮਾਨ ਸਰਕਾਰ ਨੇ ਅਗਲੇ 6 ਮਹੀਨਿਆਂ ਵਿੱਚ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 3,000 ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਹਾ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨ ਅਪਰਾਧੀ ਨਹੀਂ ਹਨ, ਉਹ ਮਰੀਜ਼ ਹਨ। ਮਾਨ ਸਰਕਾਰ ਉਨ੍ਹਾਂ ਦਾ ਇਲਾਜ ਕਰਵਾਉਣ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕਰ ਰਹੀ ਹੈ।

ਨੀਲ ਗਰਗ ਨੇ ਕਿਹਾ ਕਿ ਪਿਛਲੀਆਂ  ਕਾਂਗਰਸ, ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ  ਇਨ੍ਹਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਅੱਜ ਪੰਜਾਬ ਬਦਲਾਅ ਵੱਲ ਵਧ ਰਿਹਾ ਹੈ ਅਤੇ ਅਸੀਂ ਪੂਰੀ ਉਮੀਦ ਨਾਲ ਕਹਿ ਸਕਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ “ਨਸ਼ਾ ਮੁਕਤ, ਰੰਗਲਾ ਪੰਜਾਬ” ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ।