ਨੈਸ਼ਨਲ – ਅੱਜ ਸਵੇਰੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਦੇ ਘਰ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਦੱਸੀ ਜਾ ਰਹੀ ਹੈ। ਇਸ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਈ.ਡੀ. ਦੀ ਟੀਮ ਨੇ ਚੈਤੰਨਿਆ ਬਘੇਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਧਿਕਾਰੀਆਂ ਮੁਤਾਬਕ ਭਿਲਾਈ ਸ਼ਹਿਰ ਵਿਚ ਚੈਤਨਿਆ ਬਘੇਲ ਦੇ ਘਰ ED ਵੱਲੋਂ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਮਾਮਲੇ ਵਿਚ ਨਵੇਂ ਸਬੂਤ ਪ੍ਰਾਪਤ ਹੋਣ ਦੇ ਆਧਾਰ ‘ਤੇ ਤਲਾਸ਼ੀ ਲਈ ਗਈ ਸੀ, ਜਿਸ ਮਗਰੋਂ ਹੁਣ ਚੈਤੰਨਿਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।