ਚੰਡੀਗੜ੍ਹ/ਲੁਧਿਆਣਾ/ਬਰਨਾਲਾ – ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵੱਲੋਂ ਪੰਜਾਬ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਨਸ਼ਾ ਛੁਡਾਊ ਕੇਂਦਰਾਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ. ਵੱਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ।
ਚੰਡੀਗੜ੍ਹ, ਲੁਧਿਆਣਾ ਅਤੇ ਬਰਨਾਲਾ ਵਿਚ ਈ. ਡੀ. ਵੱਲੋਂ ਰੇਡ ਕੀਤੀ ਗਈ ਹੈ। ਇਹ ਮਾਮਲਾ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਡਾ. ਅਮਿਤ ਬੰਸਲ ਖ਼ਿਲਾਫ਼ ਦਰਜ ਕੀਤੀ ਗਈ ਐੱਫ਼. ਆਈ. ਆਰ. ਦੇ ਆਧਾਰ ‘ਤੇ ਕੀਤੀ ਗਈ ਗਈ ਹੈ। ਡਾ. ਅਮਿਤ ਬੰਸਲ 22 ਨਿੱਜੀ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਹਨ। ਉਥੇ ਹੀ ਮੁੰਬਈ ਵਿਚ ਵੀ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।