ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਦੇਰ ਰਾਤ ਇੱਕ ਹੋਰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਦੱਸ ਦੇਈਏ ਕੱਲ੍ਹ ਤੋਂ ਲੈ ਕੇ ਹੁਣ ਤੱਕ 3 ਧਮਕੀਆਂ ਮਿਲ ਚੁੱਕਿਆ ਹਨ ਅਤੇ ਇਹ 8ਵੀਂ ਵਾਰ ਹੈ ਜਦੋਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦਿੱਤੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵਿਚ ਹਲਚਲ ਮਚ ਗਈ ਹੈ।ਐਸਜੀਪੀਸੀ ਨੇ ਤੁਰੰਤ ਹੀ ਇਸ ਈ-ਮੇਲ ਦੀ ਜਾਣਕਾਰੀ ਸੁਰੱਖਿਆ ਏਜੰਸੀਆਂ ਨੂੰ ਦਿੱਤੀ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਾਰ-ਵਾਰ ਆ ਰਹੀਆਂ ਇਨ੍ਹਾਂ ਧਮਕੀਆਂ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਪੁਲਸ ਅਤੇ ਇੰਟੈਲੀਜੈਂਸ ਏਜੰਸੀਆਂ ਨੇ ਈ-ਮੇਲ ਭੇਜਣ ਵਾਲੇ ਦੀ ਪਛਾਣ ਲਈ ਟੈਕਨੀਕਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਪੂਰੇ ਸੂਬੇ ਵਿਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।