ਜਲੰਧਰ – ਸੜਕ ਹਾਦਸੇ ਦੌਰਾਨ ਬੀਤੇ ਦਿਨੀਂ ਦੌੜਾਕ ਫ਼ੌਜਾ ਸਿੰਘ ਦੀ ਮੌਤ ਹੋ ਗਈ ਸੀ। ਫ਼ੌਜਾ ਸਿੰਘ ਅੱਜ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਵਿਦੇਸ਼ ਵਿਚ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਦੇ ਆਉਣ ਮਗਰੋਂ ਦੁਪਹਿਰ ਨੂੰ ਜੱਦੀ ਪਿੰਡ ਬਿਆਸ ਵਿਚ ਕਰ ਦਿੱਤਾ ਗਿਆ। ਫ਼ੌਜਾ ਸਿੰਘ ਦੀ ਅੰਤਿਮ ਵਿਦਾਈ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਗਵਰਨਰ ਗੁਲਾਬ ਚੰਦ ਕਚਾਰੀਆ ਸਮੇਤ ਕਈ ਸਿਆਸੀ ਲੀਡਰਾਂ ਸਣੇ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ। ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਮ੍ਰਿਤਕ ਦੇਹ ਨੂੰ ਜਲੰਧਰ ਦੇ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਅੰਤਿਮ ਰੀਤੀ-ਰਿਵਾਜ਼ਾਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ ਹੈ।
ਇਸ ਮੌਕੇ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਮਗਰੋਂ ਉਨ੍ਹਾਂ ਕਿਹਾ ਕਿ ਫ਼ੌਜਾ ਸਿੰਘ ਦੇ ਜਜ਼ਬੇ ਨੂੰ ਸਲਾਮ ਹਨ। ਉਨ੍ਹਾਂ ਨੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਫ਼ੌਜਾ ਸਿੰਘ ਮੇਰੇ ਨਾਲ ਚੱਲੇ ਸਨ। ਜ਼ਿਕਰਯੋਗ ਹੈ ਕਿ 114 ਸਾਲ ਦੇ ਫ਼ੌਜਾ ਸਿੰਘ ਦੀ ਉਨ੍ਹਾਂ ਦੇ ਘਰ ਤੋਂ ਹੀ ਕੁਝ ਦੂਰੀ ‘ਤੇ ਸੜਕ ਹਾਦਸੇ ਦੌਰਾਨ ਜਾਨ ਚਲੀ ਗਈ ਸੀ। ਉਨ੍ਹਾਂ ਨੂੰ ਫਾਰਚਿਊਨਰ ਕਾਰ ਸਵਾਰ ਐੱਨ. ਆਰ. ਆਈ. ਅੰਮ੍ਰਿਤਪਾਲ ਸਿੰਘ ਢਿੱਲੋਂ ਨੇ ਟੱਕਰ ਮਾਰ ਦਿੱਤੀ ਸੀ।