ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਜਿੱਥੇ ਉਹ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਨਗੇ। ਉਹ ਹਾਲ ਹੀ ਵਿੱਚ ਸ਼ਹੀਦ ਹੋਏ ਤਿੰਨ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ। ਉਨ੍ਹਾਂਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਣਗੇ। ਮੁੱਖ ਮੰਤਰੀ ਦੁਪਹਿਰ ਬਾਅਦ ਸੰਗਰੂਰ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਅੱਜ ਸੰਗਰੂਰ ਵਿੱਚ ਘੱਗਰ ਨਦੀ ਦੇ ਕੰਢੇ ਦੇ ਇਲਾਕੇ ਦਾ ਦੌਰਾ ਕਰਨਗੇ। ਉਹ ਇੱਥੇ ਮੀਂਹ ਨਾਲ ਨਜਿੱਠਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਕਿਉਂਕਿ ਪਿਛਲੇ ਸਾਲ ਘੱਗਰ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕਾਫੀ ਨੁਕਸਾਨ ਹੋਇਆ ਸੀ। ਅਜਿਹੇ ਵਿੱਚ ਇਸ ਵਾਰ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਹ ਮਕੋਰੜ ਸਾਹਿਬ ਵਿਖੇ ਲੋਕਾਂ ਨੂੰ ਮਿਲਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਹਾਲ ਹੀ ਵਿੱਚ ਸ਼ਹੀਦ ਹੋਏ ਤਰਲੋਚਨ ਸਿੰਘ, ਸੁਰਿੰਦਰ ਸਿੰਘ ਅਤੇ ਹਰਸਿਮਰਨ ਸਿੰਘ ਦੇ ਪਰਿਵਾਰਾਂ ਨੂੰ ਵੀ ਮਿਲਣਗੇ। ਇਸ ਤੋਂ ਬਾਅਦ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ। ਯਾਦ ਰਹੇ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਨੇ ਫੈਸਲਾ ਕੀਤਾ ਸੀ ਕਿ ਉਹ ਹਰ ਹਫ਼ਤੇ ਪੰਜਾਬ ਆਉਣਗੇ ਅਤੇ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨਗੇ।