ਚੰਡੀਗੜ੍ਹ : ਪੰਜਾਬ ਸਰਕਾਰ ਦੀ ਹਾਲ ਹੀ ’ਚ ਨੋਟੀਫਾਈ ਕੀਤੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਡੇਰਾਬਸੀ ਨਿਵਾਸੀ ਨਵੀਨਦਰ ਪੀ. ਕੇ. ਸਿੰਘ ਵੱਲੋਂ ਦਾਇਰ ਕੀਤੀ ਗਈ।
ਪਟੀਸ਼ਨਰ ਦੇ ਵਕੀਲ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਸਰਕਾਰ ਵੱਲੋਂ 4 ਜੁਲਾਈ ਨੂੰ ਲਾਗੂ ਕੀਤੀ ਗਈ ਇਹ ਨੀਤੀ ਕਈ ਕਾਨੂੰਨੀ ਪ੍ਰਬੰਧਾਂ ਦੀ ਉਲੰਘਣਾ ਕਰਦੀ ਹੈ, ਜਿਸ ’ਚ ਸਮਾਜਿਕ, ਵਾਤਾਵਰਣ ਪ੍ਰਭਾਵ ਮੁਲਾਂਕਣ, ਉਚਿਤ ਮੁਆਵਜ਼ਾ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜਵਸੇਵੇਂ ਵਰਗੇ ਲਾਜ਼ਮੀ ਪਹਿਲੂ ਸ਼ਾਮਲ ਹਨ।