Saturday, August 2, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਤਰਨਤਾਰਨ ਫੇਕ ਐਨਕਾਊਂਟਰ ਮਾਮਲੇ ’ਚ 5 ਤਤਕਾਲੀ ਪੁਲਸ ਅਧਿਕਾਰੀ ਦੋਸ਼ੀ ਕਰਾਰ

ਤਰਨਤਾਰਨ ਫੇਕ ਐਨਕਾਊਂਟਰ ਮਾਮਲੇ ’ਚ 5 ਤਤਕਾਲੀ ਪੁਲਸ ਅਧਿਕਾਰੀ ਦੋਸ਼ੀ ਕਰਾਰ

ਮੋਹਾਲੀ : ਮੋਹਾਲੀ ਅਦਾਲਤ ਨੇ 1993 ‘ਚ ਤਰਨਤਾਰਨ ‘ਚ ਹੋਏ ਇਕ ਫੇਕ ਐਨਕਾਊਂਟਰ ਦੇ ਮਾਮਲੇ ਵਿੱਚ ਪੰਜ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਫੈਸਲਾ 32 ਸਾਲਾਂ ਬਾਅਦ ਆਇਆ ਹੈ। ਅਦਾਲਤ ਵੱਲੋਂ ਤਤਕਾਲੀ ਐਸਐਸਪੀ ਭੁਪਿੰਦਰਜੀਤ ਸਿੰਘ, ਤਤਕਾਲੀ ਡੀਐਸਪੀ ਦਵਿੰਦਰ ਸਿੰਘ, ਤਤਕਾਲੀ ਇੰਸਪੈਕਟਰ ਸੂਬਾ ਸਿੰਘ, ਥਾਣੇਦਾਰ ਗੁਲਬਰਗ ਸਿੰਘ ਅਤੇ ਥਾਣੇਦਾਰ ਰਘਬੀਰ ਸਿੰਘ ਨੂੰ ਧਾਰਾ 302, 201, 218 ਅਤੇ 120 ਵਿੱਚ ਦੋਸ਼ੀ ਕਰਾਰ ਦਿੰਦੇ ਆ ਜੇਲ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ‘ਚ 4 ਅਗਸਤ ਨੂੰ ਪੰਜਾਂ ਪੁਲਸ ਵਾਲਿਆਂ ਨੂੰ ਸਜ਼ਾ ਸੁਣਾਈ ਜਾਵੇਗੀ।

ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 32 ਸਾਲਾਂ ਬਾਅਦ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਿਆ ਹੈ। ਪੀੜਤਾਂ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਉਹ ਚਾਰ ਅਗਸਤ ਨੂੰ ਅੱਗੇ ਬੇਨਤੀ ਕਰਨ ਅੱਗੇ ਕਿ ਸੱਤ ਜਣਿਆਂ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਇੱਕ ਹੋਰ ਅਧਿਕਾਰੀ ਦਾ ਨਾਂ ਵੀ ਇਸ ‘ਚ ਸ਼ਾਮਲ ਹੈ। ਇਹ ਕੇਸ ਕਾਫ਼ੀ ਸਮੇਂ ਤੋਂ ਮੋਹਾਲੀ ਅਦਾਲਤ ‘ਚ ਚੱਲ ਰਿਹਾ ਸੀ ਅਤੇ ਅੱਜ ਇਸ ‘ਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ।