ਗੁਰਦਾਸਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਪਿੰਡ ਚੀਮਾ ਖੁੱਡੀ ਦੇ ਗੁਰਦੁਆਰਾ ਸਾਹਿਬ ਵਿਖੇ ਸੂਬਾਈ ਆਗੂ ਸਵਿੰਦਰ ਸਿੰਘ ਚਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਜ਼ੋਨਾਂ ਦੀਆਂ ਕਮੇਟੀਆਂ ਨੇ ਹਾਜ਼ਰੀ ਭਰੀ। ਇਸ ਦੌਰਾਨ ਸਵਿੰਦਰ ਸਿੰਘ ਚਤਾਲਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਪਿਛਲੇ 4 ਸਾਲਾਂ ਤੋਂ ਦਿੱਲੀ–ਜੰਮੂ–ਕੱਟੜਾ ਨੈਸ਼ਨਲ ਹਾਈਵੇ ‘ਤੇ ਜ਼ਮੀਨਾਂ ਦੇ ਬਚਾਅ ਲਈ ਵੱਡੀ ਜੰਗ ਲੜ ਰਿਹਾ ਹੈ ਪਰ ਪ੍ਰਸ਼ਾਸਨ ਲਗਾਤਾਰ ਅਣਦੇਖੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਰਵੱਈਏ ਖਿਲਾਫ ਭਾਰਤ ਮਾਲਾ ਯੋਜਨਾ ਅਤੇ ਲੈਂਡ ਪੂਲਿੰਗ ਨੀਤੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ।