ਲੁਧਿਆਣਾ/ਨਵੀਂ ਦਿੱਲੀ (: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ‘ਇੰਡੀਆ’ (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ) ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਜਪਾ ‘ਤੇ ‘ਵੋਟ ਚੋਰੀ’ ਦਾ ਦੋਸ਼ ਲਾਉਂਦਿਆਂ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਮੁੱਖ ਦਫਤਰ ਤੱਕ ਮਾਰਚ ਕੀਤਾ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਰਾਹ ਵਿਚ ਹੀ ਰੋਕ ਲਿਆ ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਸ ਪ੍ਰਦਰਸ਼ਨਕਾਰੀ ਸੰਸਦ ਮੈਂਬਰਾਂ ਨੂੰ ਬੱਸਾਂ ਰਾਹੀਂ ਉੱਥੋਂ ਲੈ ਗਈ ਹੈ।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਦੇ ਸਾਹਮਣੇ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਰਾਸ਼ਟਰੀ ਗੀਤ ਗਾਇਆ। ਪੁਲਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਰਾਜਾ ਵੜਿੰਗ, ਸੰਜੇ ਰਾਉਤ ਅਤੇ ਸਾਗਰਿਕਾ ਘੋਸ਼ ਸਮੇਤ INDIA ਬਲਾਕ ਦੇ ਸੰਸਦ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ, ਜੋ SIR ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ ਅਤੇ ਸੰਸਦ ਤੋਂ ਭਾਰਤੀ ਚੋਣ ਕਮਿਸ਼ਨ ਤੱਕ ਮਾਰਚ ਕਰ ਰਹੇ ਸਨ।
ਇਸ ਤੋਂ ਪਹਿਲਾਂ ਜਦੋਂ ਸੰਸਦ ਮੈਂਬਰਾਂ ਨੂੰ ਟ੍ਰਾਂਸਪੋਰਟ ਭਵਨ ਦੇ ਨੇੜੇ ਪੀਟੀਆਈ ਮੁੱਖ ਦਫਤਰ ਦੇ ਸਾਹਮਣੇ ਰੋਕਿਆ ਗਿਆ, ਤਾਂ ਉਹ ਸੜਕ ‘ਤੇ ਬੈਠ ਗਏ ਅਤੇ “ਵੋਟ ਚੋਰੀ ਬੰਦ ਕਰੋ” ਵਰਗੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਦੂਜੇ ਪਾਸੇ ਪੁਲਸ ਅਧਿਕਾਰੀਆਂ ਨੂੰ ਸੰਸਦ ਮੈਂਬਰਾਂ ਨੂੰ ਰੋਕਣ ਸਬੰਧੀ ਲਾਊਡਸਪੀਕਰ ‘ਤੇ ਐਲਾਨ ਕਰਦੇ ਸੁਣਿਆ ਗਿਆ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ, ਕਾਂਗਰਸ ਦੇ ਸੰਸਦ ਮੈਂਬਰ ਜੋਤੀਮਣੀ ਅਤੇ ਸੰਜਨਾ ਜਾਟਵ ਪੁਲਿਸ ਦੁਆਰਾ ਲਗਾਏ ਗਏ ਬੈਰੀਕੇਡਾਂ ‘ਤੇ ਖੜ੍ਹੇ ਹੋ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮਾਰਚ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ, ਡੀਐਮਕੇ ਅਤੇ ਕਈ ਹੋਰ ਪਾਰਟੀਆਂ ਦੇ ਨੇਤਾ ਸ਼ਾਮਲ ਹਨ।Breaking News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਕੀਤਾ ਡਿਟੇਨ