ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਬੁਰਜ ਅਕਾਲੀ ਫੂਲਾ ਸਿੰਘ ‘ਚ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੀਤੇ ਦਿਨ ਤੋਂ ਹੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ, ਜੋ ਅੱਜ ਆਖਿਰਕਾਰ ਹਰਪ੍ਰੀਤ ਸਿੰਘ ਦਾ ਨਾਂ ਨਵੇਂ ਪ੍ਰਧਾਨ ਵੱਜੋਂ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਦੇ ਨਾਂ ‘ਤੇ ਵੀ ਮੋਹਰ ਲੱਗੀ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰਪਰਸਨ ਚੁਣਿਆ ਗਿਆ ਹੈ, ਜਦਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਹੋਣਗੇ।
ਜ਼ਿਕਰਯੋਗ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਣੀ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਬਰਾਂ ਨੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਸੂਤਰਾਂ ਮੁਤਾਬਕ ਕਮੇਟੀ ਵਿਤ 15 ਲੱਖ ਭਰਤੀ ਹੋਈ। ਇਸ ਤੋਂ ਬਾਅਦ ਡੈਲੀਗੇਟਸ ਚੁਣੇ ਗਏ ਸਨ, ਜਿਨ੍ਹਾਂ ਨੇ ਅੱਜ ਆਪਣੇ ਨਵੇਂ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ’ਤੇ ਮੋਹਰ ਲਗਾਈ ਹੈ। ਇਸ ਚੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬਾਗੀ) ਦੀ ਨਵੀਂ ਲੀਡਰਸ਼ਿਪ ਤੈਅ ਹੋ ਗਈ ਹੈ।