Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਮਾਨ ਸਰਕਾਰ ਵੱਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਇੱਕ ਹੋਰ ਵੱਡਾ ਐਕਸ਼ਨ, ਜਾਣੋਂ...

ਮਾਨ ਸਰਕਾਰ ਵੱਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਇੱਕ ਹੋਰ ਵੱਡਾ ਐਕਸ਼ਨ, ਜਾਣੋਂ ਕੀ ਦਿੱਤੇ ਹੁਕਮ

 

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ’ਚ ਜਿੱਥੇ ਨਸ਼ੇ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਉੱਥੇ ਹੀ ਨਸ਼ੇ ਦੇ ਸੌਦਾਗਰਾਂ ਵਿਰੁੱਧ ਵੀ ਕਾਰਵਾਈਆਂ ਕੀਤੀਆਂ ਜਾ ਰਹੀ ਹਨ। ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸ਼ਹਿਰਾ-ਪਿੰਡਾਂ ਵਿੱਚ ਥਾਂ-ਥਾਂ  ਤਲਾਸ਼ੀਆਂ ਲਈਆਂ ਜਾ ਰਹੀਆਂ ਹਨ, ਸ਼ੱਕੀਆਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਦੇ ਨਾਲ ਵੱਡੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਐੱਨਡੀਪੀਐੱਸ ਐਕਟ ਮਾਮਲਿਆਂ ਵਿਚ ਵੱਡੀ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਐੱਨਡੀਪੀਐੱਸ ਐਕਟ ਅਧੀਨ ਕਿਸੇ ਵੀ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਜੇਕਰ ਉਸ ਦੀ ਜਾਇਦਾਦ ਸਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਆਪ ਵੱਲੋਂ ਫੌਰੀ ਤੌਰ ‘ਤੇ ਸਬੰਧਤ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਵੇ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਇਸ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ। ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਾਵੇ।