ਮੋਹਾਲੀ ’ਚ ਹਰਿਆਣਾ ਦੇ ਇੱਕ ਨੌਜਵਾਨ ਦੇ ਕਤਲ ਮਾਮਲੇ ’ਚ ਉਸ ਦੇ ਮਾਮਾ ’ਤੇ ਕਤਲ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਮਾਮਲਾ ਲਾਲੜੂ ਕਸਬੇ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਹਰਿਆਣਾ ਦੇ ਇੱਕ ਨੌਜਵਾਨ ਦੇ ਕਤਲ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਨੌਜਵਾਨ ਦੀ ਪਹਿਚਾਣ ਹਿਸਾਰ ਦੇ ਰਹਿਣ ਵਾਲੇ ਬਿੱਟੂ ਹਾਂਸੀ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਮਾਮਾ ਸੁਭਾਸ਼ ਵਾਸੀ ਜੀਂਦ ਨੂੰ ਹਿਰਾਸਤ ’ਚ ਲਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਤਿੰਨ ਦੋਸਤਾਂ ਸੁਨੀਲ, ਨਵੀਨ ਉਰਫ਼ ਛਬੀਲਾ ਅਤੇ ਨਵੀਨ ਦੀ ਵੀ ਗ੍ਰਿਫ਼ਤਾਰੀ ਹੋਈ ਹੈ। ਹਾਲਾਂਕਿ ਕਤਲ ਦਾ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਮਾਮਲੇ ਪਰਿਵਾਰਕ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੇ ਤਿੰਨ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਸ਼ੱਕੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਬਾਕ ਪੁਲਿਸ ਨੂੰ ਬੀਤੇ ਕੱਲ੍ਹ 23 ਜੂਨ ਨੂੰ ਨੌਜਵਾਨ ਦੀ ਲਾਸ਼ ਮਿਲੀ ਸੀ। ਇਸ ਸਬੰਧੀ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਤਾਂ ਉਨ੍ਹਾਂ ਨੇ ਨੌਜਵਨ ਦੇ ਕਤਲ ਦਾ ਸ਼ੱਕ ਪ੍ਰਗਟਾਇਆ ਹੈ। ਜਿਸ ਤੋਂ ਬਾਅਦ ਅੱਜ ਪੁਲਿਸ ਵੱਲੋਂ ਮ੍ਰਿਤਕ ਦੇਹ ਦਾ ਅੱਜ ਪੋਸਟਮਾਰਟਮ ਕਰਵਾਇਆ ਗਿਆ ਹੈ ਤੇ ਪੋਸਟਮਾਰਟਮ ‘ਚ ਮ੍ਰਿਤਕ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਪੋਸਟਮਾਰਟਮ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ, ਜਿਸ ਦਾ ਹਿਸਾਰ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ।