ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੇ ਹਿੱਤ ‘ਚ ਵੱਡਾ ਫ਼ੈਸਲਾ ਲਿਆ ਗਿਆ।
ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ‘ਤੇ ਲੈਂਡ ਪੂਲਿੰਗ ਪਾਲਿਸੀ ਨੂੰ ਰਸਮੀਂ ਤੌਰ ‘ਤੇ ਵਾਪਸ ਲੈ ਲਿਆ ਹੈ ਅਤੇ ਅੱਜ ਕੈਬਨਿਟ ਮੀਟਿੰਗ ਦੌਰਾਨ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਲੈਂਡ ਪੂਲਿੰਗ ਪਾਲਿਸੀ ਨੂੰ ਅਧਿਕਾਰਤ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰਨ ਦਾ ਐਲਾਨ ਬੀਤੇ ਦਿਨੀਂ ਕੀਤਾ ਸੀ। ਇਹ ਵੀ ਦੱਸ ਦੇਈਏ ਕਿ ਲੈਂਡ ਪੂਲਿੰਗ ਪਾਲਿਸੀ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਕਿਸਾਨਾਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ ਲਿਆ ਹੈ।