ਜਲੰਧਰ – ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਲਈ ਆਪਣੀ ਤਿਆਰੀ ਖਿੱਚ ਲਈ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ। ਹੁਣ ਹੋਰ ਵਿੰਗਾਂ ਦੀ ਤਰ੍ਹਾਂ ਐੱਸ. ਸੀ. ਵਿੰਗ (SC Wing) ਵੀ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਅਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਗੁਰਪ੍ਰੀਤ ਸਿੰਘ ਜੀ. ਪੀ. ਸਿੰਘ ਨੂੰ ਐੱਸ. ਸੀ. ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪਾਰਟੀ ਨੇ ਪੂਰੀ ਰਣਨੀਤੀ ਨਾਲ ਐੱਸ. ਸੀ. ਵਿੰਗ ਦਾ ਗਠਨ ਕੀਤਾ ਹੈ। ਪਾਰਟੀ ਵੱਲੋਂ ਦੋਆਬਾ, ਮਾਝਾ, ਮਾਲਵਾ ਸੈਂਟਰਲ, ਮਾਲਵਾ ਪੂਰਬੀ ਅਤੇ ਮਾਲਵਾ ਪੱਛਮੀ ਵਿੱਚ 11 ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ, ਜਦਕਿ ਸਾਰੇ 23 ਜ਼ਿਲ੍ਹਿਆਂ ਲਈ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।