Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਲੁਧਿਆਣਾ 'ਚ ਥਾਣੇ 'ਤੇ ਹਮਲਾ: ਪੁਲਿਸ ਮੁਲਾਜ਼ਮਾਂ 'ਤੇ ਤਲਵਾਰਾਂ ਨਾਲ ਹਮਲਾ

ਲੁਧਿਆਣਾ ‘ਚ ਥਾਣੇ ‘ਤੇ ਹਮਲਾ: ਪੁਲਿਸ ਮੁਲਾਜ਼ਮਾਂ ‘ਤੇ ਤਲਵਾਰਾਂ ਨਾਲ ਹਮਲਾ

ਪੰਜਾਬ ਦੇ ਲੁਧਿਆਣਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਹੁਣ ਅਪਰਾਧੀ ਥਾਣਿਆਂ ‘ਚ ਦਾਖਲ ਹੋ ਕੇ ਪੁਲਸ ‘ਤੇ ਹਮਲੇ ਕਰ ਰਹੇ ਹਨ। ਮੋਤੀ ਨਗਰ ਥਾਣੇ ਦਾ ਵੀਡੀਓ ਸਾਹਮਣੇ ਆਇਆ ਹੈ। ਐਤਵਾਰ ਦੇਰ ਰਾਤ ਇਕ ਵਿਅਕਤੀ ਨੇ ਥਾਣੇ ‘ਚ ਬੈਠੇ ਪੁਲਸ ਮੁਲਾਜ਼ਮਾਂ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਾਲਾਤ ਇਹ ਬਣ ਗਏ ਕਿ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣਾ ਪਿਆ।

ਆਖਰਕਾਰ ਕਿਸੇ ਤਰ੍ਹਾਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ ‘ਤੇ ਬਿਮਾਰ ਹੈ। ਇਸ ਘਟਨਾ ਨੇ ਥਾਣਿਆਂ ਦੀ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਹਮਲੇ ‘ਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਦਕਿ ਹਮਲਾਵਰ ਵੀ ਜ਼ਖ਼ਮੀ ਹੋ ਗਿਆ ਹੈ। ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਜਾਣਕਾਰੀ ਮੁਤਾਬਕ ਐਤਵਾਰ ਰਾਤ ਦੀ ਸ਼ਿਫਟ ਚੱਲ ਰਹੀ ਸੀ। ਅਚਾਨਕ 8 ਵਜੇ ਮੁੱਖ ਕਲਰਕ ਦੇ ਕਮਰੇ ਵਿੱਚ ਮੁਲਾਜ਼ਮ ਮੌਜੂਦ ਸਨ। ਉਦੋਂ ਹੱਥ ਵਿੱਚ ਤਲਵਾਰ ਲੈ ਕੇ ਇੱਕ ਵਿਅਕਤੀ ਪਿੱਛਿਓਂ ਕਮਰੇ ਦੇ ਅੰਦਰ ਮੁਲਾਜ਼ਮਾਂ ਵੱਲ ਆਇਆ ਅਤੇ ਤਲਵਾਰ ਨਾਲ ਹਮਲਾ ਕਰ ਦਿੱਤਾ।