ਜਲੰਧਰ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 14 ਅਗਸਤ ਨੂੰ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪ੍ਰਾਈਵੇਟ ਅਤੇ ਦੂਜੇ ਸੂਬਿਆਂ ਦੀਆਂ ਬੱਸਾਂ ਦੀ ਆਵਾਜਾਈ ਭਾਵੇਂ ਜਾਰੀ ਸੀ ਪਰ ਡਿਮਾਂਡ ਪੂਰੀ ਨਹੀਂ ਹੋ ਪਾ ਰਹੀ ਸੀ, ਜਿਸ ਕਾਰਨ ਬੱਸਾਂ ਵਿਚ ਭਾਰੀ ਭੀੜ ਦੇਖਣ ਨੂੰ ਮਿਲੀ।
ਹੜਤਾਲ ਦੇ ਤੀਜੇ ਦਿਨ 16 ਅਗਸਤ ਨੂੰ ਦੇਰ ਸ਼ਾਮ ਲਏ ਗਏ ਫ਼ੈਸਲੇ ਮੁਤਾਬਕ ਫਿਲਹਾਲ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਨਾਲ ਬੱਸਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਵਿਚ ਕੁਝ ਗੱਲਾਂ ’ਤੇ ਸਹਿਮਤੀ ਬਣਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਅਤੇ ਅਗਲੇ ਸਾਰੇ ਪ੍ਰਦਰਸ਼ਨਾਂ ਦੇ ਪ੍ਰੋਗਰਾਮਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ।